by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਦੋਸ਼ੀ ਨੇ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੇ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ ਸੀ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਇਸ ਦੌਰਾਨ ਹੀ ਦੋਸ਼ੀ ਦੇ ਪਰਿਵਾਰਿਕ ਮੈਬਰਾਂ ਨੇ ਪੁਲਿਸ 'ਤੇ ਹੀ ਗੰਭੀਰ ਦੋਸ਼ ਲਗਾਏ ਹਨ । ਇਸ ਮਾਮਲੇ ਨੂੰ ਲੈ ਕੇ SHO ਸਮਤੇ 2 ਪੁਲਿਸ ਕਾਂਸਟੇਬਲਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਫਿਲਹਾਲ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪ੍ਰਮੋਦ ਨੂੰ ਦਾਜ ਉਤਪੀੜਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ ।