ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸਿਰਸਾ ਦੀ ਫਾਸਟ ਅਦਾਲਤ ਨੇ ਇਕ ਬਲਾਤਕਾਰੀ ਪਿਤਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ ਦੋਸ਼ੀ ਪਿਤਾ ਨੇ ਨਸ਼ੇ ਦੀ ਹਾਲਤ 'ਚ ਆਪਣੀ 11 ਸਾਲਾ ਧੀ ਨਾਲ ਬਲਾਤਕਾਰ ਕੀਤਾ ਸੀ। ਅਦਾਲਤ ਨੇ ਪਿਤਾ ਨੂੰ ਮੌਤ ਦੀ ਸਜ਼ਾ ਸੁਣਾਈ ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ । ਪੀੜਤ ਨੂੰ 50 ਹਜ਼ਾਰ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪਿੰਡ ਭੰਗੂ 'ਚ ਇਕ ਨਾਬਾਲਗ ਕੁੜੀ ਨਾਲ ਉਸ ਦੇ ਪਿਤਾ ਵਲੋਂ ਬਲਾਤਕਾਰ ਕੀਤਾ ਗਿਆ ਸੀ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਬੱਚੀ ਦੇ ਪਿਤਾ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਜਾਂਚ ਦੌਰਾਨ ਪੁਲਿਸ ਨੇ ਦੋਸ਼ੀ ਜਸਪਾਲ ਨੂੰ ਗ੍ਰਿਫਤਾਰ ਕਰ ਲਿਆ। 2 ਸਾਲ ਤੱਕ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਸ਼ੀ ਪਿਤਾ ਨੂੰ ਆਪਣੀ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਠਹਿਰਾਇਆ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਨਾਲ ਹੀ ਜੁਰਮਾਨਾ ਦੇਣ ਦੇ ਹੁਕਮ ਵੀ ਜਾਰੀ ਕੀਤੇ ਹਨ।
by jaskamal