by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਮੋਹਾਲੀ ਦੇ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਅੱਜ ਮਰਹੂਮ ਪ੍ਰਕਾਸ਼ ਬਾਦਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਜਲ- ਪ੍ਰਵਾਹ ਕੀਤੀਆਂ ਜਾਣਗੀਆਂ। ਦੱਸ ਦਈਏ ਕਿ ਪਿਤਾ ਦੀਆਂ ਅਸਥੀਆਂ ਲੈ ਕੇ ਸੁਖਬੀਰ ਸਿੰਘ ਬਾਦਲ ਕੀਰਤਪੁਰ ਲਈ ਰਵਾਨਾ ਹੋ ਗਏ ਹਨ ।
ਜ਼ਿਕਰਯੋਗ ਹੈ ਕਿ 95 ਸਾਲ ਦੀ ਉਮਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਪਣੇ ਆਖਰੀ ਸਾਹ ਲਏ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਉੱਥੇ ਹੀ ਸਿਆਸਤ 'ਚ ਉਹ ਸਭ ਤੋਂ ਵੱਧ ਉਮਰ ਦੇ ਸਿਆਸਦਾਨ ਰਹੇ ਚੁੱਕੇ ਹਨ।