by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ’ਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹੈ। ਪਿੰਡ ਵਾਸੀ ਆਪਣੇ ਪੱਧਰ ’ਤੇ ਫਿਲਹਾਲ ਬੱਚੇ ਨੂੰ ਕੱਢਣ ਦੇ ਉੱਦਮ ਕਰ ਰਹੇ ਹਨ। 6 ਸਾਲਾ ਦਾ ਬੱਚਾ ਕਿਸੇ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ’ਚ ਜਾ ਡਿੱਗਿਆ।
ਸੂਚਨਾ ਮਿਲਣ ’ਤੇ ਆਸਰਾ ਸੰਸਥਾ ਦੇ ਮੁਖੀ ਮਨਜੋਤ ਸਿੰਘ ਤਲਵੰਡੀ 'ਤੇ ਹੋਰ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿੱਸ ਬੋਰਵੈੱਲ ’ਚ 6 ਸਾਲਾ ਮਾਸੂਮ ਜ਼ਿੰਦਗੀ 'ਤੇ ਮੌਤ ਦੀ ਲੜ੍ਹਾਈ ਲੜ ਰਿਹਾ ਹੈ, ਉਹ ਲਗਭਗ 100 ਫੁੱਟ ਡੂੰਘਾ ਹੈ।