ਨਿਊਜ਼ ਡੈਸਕ ((ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਰਗੈਨਿਕ ਫੂਡ ਕਾਰੋਬਾਰੀ ਕੋਲੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਫਿਰੌਤੀ ਮੰਗਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਕਾਰੋਬਾਰੀ ਵਲੋਂ ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਟੈਕਨੀਕਲ ਸੈੱਲ ਟੀਮ ਵਲੋਂ ਜਾਂਚ ਕਰਨ ਤੋਂ ਬਾਅਦ ਦੋਸ਼ੀ ਨੂੰ ਟਰੇਸ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਜਸਕਰਨਵੀਰ ਸਿੰਘ ਵਾਸੀ ਨਿਊ ਵਿਜੇ ਨਗਰ ਦੇ ਰੂਪ 'ਚ ਹੋਈ ਹੈ।
ਪੁਲਿਸ ਅਧਿਕਾਰੀ ਆਦਿੱਤਿਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਆਰਗੈਨਿਕ ਫੂਡ ਦਾ ਕੰਮ ਕਰਨ ਵਾਲੇ ਕਾਰੋਬਾਰੀ ਕੋਲੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਜਿਸ ਨੇ ਪੈਸੇ ਨਾਲ ਦੇਣ 'ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਸੀ। ਕਾਰੋਬਾਰੀ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਕਮਿਸ਼ਨਰ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ । ਪੁਲਿਸ ਟੀਮ ਵਲੋਂ ਇਸ ਮਾਮਲੇ ਸਬੰਧੀ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਦੋਸ਼ੀ ਜਸਕਰਨਵੀਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੋਸ਼ੀ ਜਸਕਰਨਵੀਰ ਸਿੰਘ ਕੈਨੇਡਾ ਤੋਂ ਡਿਪੋਰਟ ਹੋਣ ਤੋਂ ਬਾਅਦ ਭਾਰਤ ਆਇਆ ਸੀ ।