ਨਿਊਜ਼ ਡੈਸਕ ਰਿੰਪੀ ਸ਼ਰਮਾ) : ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਅਸ਼ਲੀਲ ਵੀਡੀਓ ਦੇ ਮਾਮਲੇ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਕੁੜੀ ਨੂੰ ਇਕ ਫੋਜ ਦੇ ਜਵਾਨ ਵਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ।ਫੋਜੀ ਵਿਦਿਆਰਥਣ ਨੂੰ ਦੂਜੀਆਂ ਕੁੜੀਆਂ ਦੀਆਂ ਅਸ਼ਲੀਲ ਵੀਡਿਓਜ਼ ਬਣਾ ਕੇ ਭੇਜਣ ਲਈ ਮਜ਼ਬੂਰ ਕਰ ਰਿਹਾ ਸੀ। ਹਾਲਾਂਕਿ ਕੁੜੀ ਨੇ ਕੋਈ ਵੀ ਵੀਡੀਓ ਬਣਾ ਕੇ ਭੇਜੀ ਨਹੀਂ ਹੈ । ਜਾਣਕਾਰੀ ਅਨੁਸਾਰ ਦੋਸ਼ੀ ਵਿਦਿਆਰਥਣ ਦੇ ਪੁਰਾਣੇ ਦੋਸਤ ਨੇ ਉਸਦੀ ਅਧਲੀਲ ਵੀਡੀਓ ਇਸ ਜਵਾਨ ਨਾਲ ਸਾਂਝੀ ਕੀਤੀ ਸੀ।
ਜਿਸ ਤੋਂ ਬਾਅਦ ਲਗਾਤਾਰ ਉਸ ਵੀਡੀਓ ਨੂੰ ਲੀਕ ਕਰਨ ਦੀ ਧਮਕੀ ਦੇ ਕੇ ਕੁੜੀ ਨੂੰ ਦੂਜੀਆਂ ਕੁੜੀਆਂ ਦੀ ਵੀਡੀਓ ਬਣਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ ।ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।ਫੋਜ ਦੇ ਜਵਾਨ ਦਾ ਨਾਂ ਸੰਜੀਵ ਕੁਮਾਰ ਦੱਸਿਆ ਜਾ ਰਿਹਾ ਹੈ ਜੋ ਕਿ ਜੰਮੂ ਦਾ ਰਹਿਣ ਵਾਲਾ ਹੈ। ਇਸ ਦੀ ਡਿਊਟੀ ਅਰੁਣਾਚਲ ਪ੍ਰਦੇਸ਼ ਦੇ ਈਟਾ ਨਗਰ ਵਿੱਚ ਲੱਗੀ ਹੋਈ ਸੀ। ਹੁਣ ਪੁਲਿਸ ਵਲੋਂ ਫੋਜ ਦੇ ਜਵਾਨ ਨੂੰ ਜਲਦ ਕਾਬੂ ਕਰਕੇ ਅਗੇ ਦੀ ਕਾਰਵਾਈ ਕੀਤੀ ਜਾਵੇਗੀ।ਦੱਸ ਦਈਏ ਕਿ ਹੁਣ ਇਹ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ।