by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ 5 ਸਾਲਾ ਦੇ ਬੱਚੇ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਜਿਸ ਦਾ ਸਿਰ ਧੜ ਨਾਲੋਂ ਕਟਿਆ ਹੋਇਆ ਸੀ। ਪਿੰਡ ਲਾਲਬਾਈ ਤੋਂ ਇਕ ਮਾਮਲਾ ਸਾਹਮਣੇ ਆਇਆ ਸੀ, ਜਿਥੇ ਇਕ ਕੰਮ ਕਰ ਰਹੇ, ਇਕ ਵਿਅਕਤੀ ਨੂੰ ਇਕ ਕਾਲੇ ਰੰਗ ਦੇ ਬੈਗ ਮਿਲਿਆ ਸੀ। ਜਿਸ ਵਿੱਚ 5 ਸਾਲ ਦੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਗਰਦਨ ਕੱਟ ਕੇ ਸਿਰ ਨੂੰ ਧੜ ਤੋਂ ਵੱਖ ਕੀਤਾ ਹੋਇਆ ਸੀ । ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵਾਰਦਾਤ ਨੂੰ ਕੁਝ ਦੇਰ ਪਹਿਲਾ ਹੀ ਅੰਜਾਮ ਦਿੱਤਾ ਗਿਆ ਸੀ ਪਰ ਇਸ ਉਮਰ ਦੇ ਬੱਚੇ ਦੇ ਲਾਪਤਾ ਹੋਣ ਦੀ ਕੋਈ ਸ਼ਿਕਾਇਤ ਦਰਜ ਨਹੀ ਸੀ । ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ।