ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡੇਢ ਕਰੋੜ ਰੁਪਏ ਦੇ ਕਰਜ਼ਾਈ ਅਨਾਜ ਵਾਪਰੀ ਦੀ ਨਹਿਰ 'ਚੋਂ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ 3 ਦਿਨਾਂ ਤੋਂ ਲਾਪਤਾ ਹੋਏ ਵਪਾਰੀ ਨੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਵਸਨੀਕ ਸ਼ਿਲਪਾ ਨਰੂਲਾ ਨਾਮ ਦੀ ਮਹਿਲਾ ਨੇ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਪਤੀ ਬਿਨਾਂ ਕੁਝ ਦੱਸੇ ਘਰੋਂ ਚਲਾ ਗਿਆ ਸੀ ।ਉਸ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ।ਬੀਤੀ ਦਿਨੀਂ ਪੁਲਿਸ ਨੂੰ ਨਹਿਰ ਦੇ ਪੁਲ ਕੋਲ ਉਸ ਦੇ ਪਤੀ ਦੀ ਲਾਸ਼ ਬਰਾਮਦ ਹੋਈ। ਪੁਲਿਸ ਅਧਿਕਾਰੀ ਨੇ ਕਿਹਾ ਤਰੁਣ ਅਨਾਜ ਦਾ ਵਾਪਰ ਕਰਦਾ ਸੀ। ਛੋਟੇ ਵਾਪਰਿਆ ਤੋਂ ਅਨਾਜ ਖਰੀਦਦਾ ਸੀ ਤੇ ਵੱਡੇ ਵਾਪਰਿਆ ਨੂੰ ਸਪਲਾਈ ਕਰਦਾ ਸੀ। ਉਸ ਨੇ ਵਾਪਰ ਨੂੰ ਲੈ ਕੇ ਕੁਝ ਲੋਕਾਂ ਕੋਲੋਂ ਕਰਜ਼ਾ ਲਿਆ ਸੀ ਪਰ ਉਹ ਸਮੇ ਤੇ ਕਰਜ਼ਾ ਨਹੀਂ ਦੇ ਸਕਿਆ। ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ। ਇਸ ਤੋਂ ਪਹਿਲਾਂ ਵੀ ਤਰੁਣ ਨੇ ਜ਼ਹਿਰ ਖਾਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਨੂੰ ਬਚਾਅ ਲਿਆ ਗਿਆ ਸੀ ।
by jaskamal