by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੇ ਦਿਨੀਂ ਲਾਪਤਾ ਹੋਏ ਇਕ ਨੌਜਵਾਨ ਦੀ ਸੁੰਨਸਾਨ ਜਗ੍ਹਾ ਤੋਂ ਭੇਤਭਰੇ ਹਾਲਾਤ ’ਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਧਰਮਪਾਲ ਪ੍ਰੇਮੀ ਨੇ ਦੱਸਿਆ ਕਿ ਉਸ ਦਾ ਲੜਕਾ ਨਰੇਸ਼ ਕੁਮਾਰ ਘਰੋਂ ਸਕੂਟਰੀ ’ਤੇ ਬਾਜ਼ਾਰ ਗਿਆ ਸੀ ਪਰ ਕਾਫੀ ਦੇਰ ਹੋਣ ਤੋਂ ਬਾਅਦ ਵੀ ਜਦ ਘਰ ਨਾ ਪਰਤਿਆ ਤਾਂ ਅਸੀਂ ਉਸ ਦੀ ਆਪਣੇ ਰਿਸ਼ਤੇਦਾਰਾਂ ਦੇ ਘਰ ਤਲਾਸ਼ ਕੀਤੀ ਪਰ ਉਹ ਨਹੀਂ ਮਿਲਿਆ।
ਪਤਾ ਲੱਗਾ ਹੈ ਕਿ ਭੇਤਭਰੇ ਹਾਲਾਤ ’ਚ ਉਕਤ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਦਿੱਤੀ ਹੈ।