ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਨਿਊ ਸੰਤ ਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜਦੋ ਲੋਕਾਂ ਨੇ ਇੱਕ ਨੌਜਵਾਨ ਦੀ ਲਾਸ਼ ਖੇਤਾਂ 'ਚ ਦਰੱਖਤ ਨਾਲ ਲਟਕਦੀ ਦੇਖੀ ਤਾਂ ਸਨਸਨੀ ਫੈਲ ਗਈ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਬਰਾਂ ਤੇ ਪੁਲਿਸ ਨੂੰ ਦਿੱਤੀ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਬਚਿੱਤਰ ਸਿੰਘ ਦੀ ਦੱਸੀ ਜਾ ਰਹੀ ਹੈ ਤੇ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਮਹਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਬਚਿੱਤਰ 22 ਸਾਲ ਦਾ ਸੀ ਤੇ ਅਜੇ ਕੁਆਰਾ ਸੀ। ਉਨ੍ਹਾਂ ਨੇ ਕਿਹਾ ਕਿ ਬਚਿੱਤਰ ਸਿੰਘ ਰੋਜ਼ਾਨਾ ਨਸ਼ਾ ਕਰਦਾ ਸੀ ਤੇ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਸੀ ਤੇ ਘਰੋਂ ਪਾਰਟੀ ਦਾ ਬੋਲ ਕੇ ਨਿਕਲਿਆ ਪਰ ਅੱਜ ਸਵੇਰੇ ਉਸ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਪੁਲਿਸ ਵਲੋਂ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
by jaskamal