by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਮਾਮਲਾ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਜੋ ਕਿ ਟੈਟੂ ਬਣਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਮਾਧਵ ਦੇ ਰੂਪ ਵਿੱਚ ਹੋਈ ਹੈ। ਜਿਸ ਵਲੋਂ ਫ਼ਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਕਿਸੇ ਕੁੜੀ ਦੇ ਚੱਕਰ ਵਿੱਚ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਿਸੇ ਨੌਜਵਾਨ ਨੇ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਫਿਰ ਹੀ ਇਸ ਮਾਮਲੇ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਜਾ ਸਕਦਾ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦਰਜ ਕਰਕੇ ਅਗੇ ਦੀ ਕਰਵਾਈ ਕੀਤੀ ਜਾਵੇਗੀ।