ਸ਼ੇਅਰ ਬਾਜ਼ਾਰ ਰਿਕਵਰੀ ਮੋਡ ‘ਚ ਮਾਮੂਲੀ ਵਾਧੇ ਨਾਲ ਕੀਤੀ ਕਾਰੋਬਾਰ ਦੀ ਸ਼ੁਰੂਵਾਤ

by nripost

ਮੁੰਬਈ (ਹਰਮੀਤ) : ਸੈਂਸੈਕਸ 'ਚ ਅਲਟਰਾਟੈੱਕ ਸੀਮੈਂਟ, ਟਾਟਾ ਸਟੀਲ, ਆਈਟੀਸੀ, ਟਾਈਟਨ, ਆਈਸੀਆਈਸੀਆਈ ਬੈਂਕ, ਜੇਐਸਡਬਲਯੂ ਸਟੀਲ, ਰਿਲਾਇੰਸ ਇੰਡਸਟਰੀਜ਼ ਅਤੇ ਐਚਡੀਐਫਸੀ ਬੈਂਕ ਦੇ ਸ਼ੇਅਰ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ। ਇਸ ਦੇ ਨਾਲ ਹੀ ਨੈਸਲੇ, ਭਾਰਤੀ ਏਅਰਟੈੱਲ, ਬਜਾਜ ਫਿਨਸਰਵ, ਬਜਾਜ ਫਾਈਨਾਂਸ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਹਨ।

ਅੱਜ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 117.53 ਅੰਕਾਂ ਦੇ ਵਾਧੇ ਨਾਲ 82,470.17 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਵੀ 51.55 ਅੰਕ ਵਧ ਕੇ 25,250.25 'ਤੇ ਕਾਰੋਬਾਰ ਕਰ ਰਿਹਾ ਹੈ।

ਸੈਂਸੈਕਸ 'ਚ ਅਲਟਰਾਟੈੱਕ ਸੀਮੈਂਟ, ਟਾਟਾ ਸਟੀਲ, ਆਈਟੀਸੀ, ਟਾਈਟਨ, ਆਈਸੀਆਈਸੀਆਈ ਬੈਂਕ, ਜੇਐਸਡਬਲਯੂ ਸਟੀਲ, ਰਿਲਾਇੰਸ ਇੰਡਸਟਰੀਜ਼ ਅਤੇ ਐਚਡੀਐਫਸੀ ਬੈਂਕ ਦੇ ਸ਼ੇਅਰ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ। ਇਸ ਦੇ ਨਾਲ ਹੀ ਨੈਸਲੇ, ਭਾਰਤੀ ਏਅਰਟੈੱਲ, ਬਜਾਜ ਫਿਨਸਰਵ, ਬਜਾਜ ਫਾਈਨਾਂਸ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਹਨ।

ਏਸ਼ੀਆਈ ਬਾਜ਼ਾਰਾਂ 'ਚ ਸਿਓਲ ਅਤੇ ਸ਼ੰਘਾਈ ਉੱਚੇ ਕਾਰੋਬਾਰ ਕਰ ਰਹੇ ਸਨ ਜਦਕਿ ਟੋਕੀਓ ਅਤੇ ਹਾਂਗਕਾਂਗ ਘੱਟ ਕਾਰੋਬਾਰ ਕਰ ਰਹੇ ਸਨ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਨੋਟ 'ਤੇ ਬੰਦ ਹੋਏ।

ਇਸ ਦੌਰਾਨ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.19 ਫੀਸਦੀ ਵਧ ਕੇ 72.84 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਐਕਸਚੇਂਜ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 975.46 ਕਰੋੜ ਰੁਪਏ ਦੀਆਂ ਇਕਵਿਟੀਜ਼ ਖਰੀਦੀਆਂ।