‘ਸੰਸਦ ਦਾ ਘਿਰਾਓ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ ਤਿਆਰ ਰਹਿਣ ਕਿਸਾਨ: ਟਿਕੈਤ

by vikramsehajpal

ਸੀਕਰ (ਦੇਵ ਇੰਦਰਜੀਤ)- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਮੁਜ਼ਾਹਰਾ ਕਰ ਰਹੇ ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ।

ਟਿਕੈਤ ਸੀਕਰ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਸੰਸਦ ਘਿਰਾਓ ਦਾ ਸੱਦਾ ਦਿੱਤਾ ਜਾਵੇਗਾ। ਇਸ ਦਾ ਐਲਾਨ ਕੀਤਾ ਜਾਵੇਗਾ ਤੇ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ।
ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਇਹ ਸਰਕਾਰ ਰਹੀ ਤਾਂ ਸਾਡੀ ਜ਼ਮੀਨ ਖੁੱਸ ਜਾਵੇਗੀ। ਉਨਾਂ ਕਿਹਾ ਕਿ ਮੋਰਚੇ ਦੇ ਆਗੂ ਸੰਸਦ ਘਿਰਾਓ ਦੀ ਤਰੀਕ ਬਾਰੇ ਫ਼ੈਸਲਾ ਲੈਣਗੇ।