ਸਕੂਲ ‘ਚ ਪੜ੍ਹਨ ਵਾਲੇ ਵਿਦਿਆਰਥੀ ਦਾ ਕਾਰਾ, ਨਾਲ ਪੜ੍ਹਦੀ ਨਾਬਾਲਗ ਨਾਲ ਕੀਤਾ ਜਬਰ ਜ਼ਨਾਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀ ਨੇ ਨਾਬਾਲਗ ਕੁੜੀ ਨਾਲ ਜਬਰ ਜ਼ਨਾਹ ਕੀਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਦੋਸ਼ੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ । ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਨੌਜਵਾਨ ਉਸ ਨਾਲ ਪੜ੍ਹਦਾ ਹੈ ,ਜੋ ਕਿਸੇ ਕੰਮ ਸਬੰਧੀ ਉਸ ਨੂੰ ਆਪਣੇ ਘਰ ਲੈ ਗਿਆ ਸੀ। ਉੱਥੇ ਦੋਸ਼ੀ ਨੇ ਉਸ ਨਾਲ ਸਰੀਰਕ ਸਬੰਧ ਬਣਾਏ ,ਫਿਰ ਉਸ ਨੂੰ ਧਮਕਾ ਕੇ ਗਲੀ 'ਚ ਛੱਡ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੀੜਤਾ ਨੇ ਇਸ ਸਾਰੀ ਘਟਨਾ ਬਾਰੇ ਪਰਿਵਾਰਿਕ ਮੈਬਰਾਂ ਨੂੰ ਦੱਸਿਆ। ਫਿਲਹਾਲ ਪੁਲਿਸ ਨੇ ਪੀੜਤਾ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ ।