ਨਵੀਂ ਦਿੱਲੀ (ਐਨ .ਆਰ .ਆਈ .ਮੀਡਿਆ) : ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਕਲ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਸ਼ਨੀਵਾਰ ਨੂੰ 5 ਵੇਂ ਦੌਰ ਦੀ ਗੱਲਬਾਤ ਹੋਵੇਗੀ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ।ਤੁਹਾਨੂੰ ਦਸ ਦੇਈਏ ਕਿਸਾਨ-ਅੰਦੋਲਨ ਕਾਰਨ ਦਿੱਲੀ-ਹਰਿਆਣਾ-ਯੂ ਪੀ ਦੀਆਂ ਸਰਹੱਦਾਂ ’ਤੇ ਪਾਬੰਦੀ ਹੈ।
ਕਿਸਾਨ ਦਿੱਲੀ ਦੀ ਸਰਹੱਦ ਦੇ ਆਸ ਪਾਸ ਇਕੱਠੇ ਹੋ ਗਏ ਹਨ। ਵੀਰਵਾਰ ਨੂੰ ਗਾਜੀਪੁਰ ਸਰਹੱਦ 'ਤੇ, ਕਿਸਾਨਾਂ ਨੇ ਫਿਰ ਤੋਂ ਹਿਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਕਿਸਾਨਾਂ ਨੂੰ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ।
ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕਿਸਾਨਾਂ ਨੂੰ ਦਿੱਲੀ-ਐਨਸੀਆਰ ਦੇ ਸਰਹੱਦੀ ਇਲਾਕਿਆਂ ਤੋਂ ਤੁਰੰਤ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਪ੍ਰਦਰਸ਼ਨ ਨਾਲ ਕੋਵਿਡ19 ਦੇ ਫੈਲਣ ਦਾ ਖ਼ਤਰਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਮੁਸ਼ਕਿਲ ਆ ਰਹੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਸਰਹੱਦ ਤੁਰੰਤ ਖੋਲ੍ਹਣ ਦੇ ਆਦੇਸ਼ ਦਿੱਤੇ ਜਾਣੇ ਚਾਹੀਦੇ ਹਨ।