by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੋਹਲ ਨੂੰ ਅਦਾਲਤ ਕੋਲੋਂ ਵੱਡਾ ਝਟਕਾ ਮਿਲਿਆ ਹੈ। ਦੱਸ ਦਈਏ ਕਿ ਜੈਜੀਤ ਸਿੰਘ ਨੇ ਆਪ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ CM ਵਿਰੁੱਧ ਦਰਜ਼ ਕਰਵਾਏ ਮਾਣਹਾਨੀ ਦੇ ਮਾਮਲੇ ਨੂੰ ਖ਼ਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਬਠਿੰਡਾ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਕਿਹਾ ਸੀ ਕਿ ਬਠਿੰਡਾ ਵਿੱਚ ਰੇਹੜੀਆਂ ਵਾਲਿਆਂ ਤੋਂ ਲੈ ਕੇ ਵਪਾਰੀਆਂ ਤੋਂ ਜੋਜੋ ਟੈਕਸ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਸਿਆਸਤ 'ਚ ਹਲਚਲ ਮੱਚ ਦਿੱਤੀ ਸੀ। ਇਸ ਬਿਆਨ ਨੂੰ ਲੈ ਕੇ ਜੋਹਲ ਨੇ ਉਨ੍ਹਾਂ ਖ਼ਿਲਾਫ਼ ਬਠਿੰਡਾ ਦੀ ਅਦਾਲਤ 'ਚ ਮਾਮਲਾ ਦਾਇਰ ਕੀਤਾ ਸੀ। ਅਦਾਲਤ ਨੇ ਕੇਜਰੀਵਾਲ 'ਤੇ ਬਿਨ੍ਹਾਂ ਕੋਈ ਕਾਰਵਾਈ ਕੀਤੇ ਮਾਮਲੇ ਨੂੰ ਖ਼ਰਾਜ ਕਰ ਦਿੱਤਾ ।