by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਅਦਾਲਤ ਨੇ 2016 ਵਿੱਚ ਇੱਕ ਡਾਂਸਰ ਦੇ ਕਤਲ ਮਾਮਲੇ 'ਚ ਇੱਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਜਿਸ ਅੱਜ 8 ਸਾਲ ਦੀ ਕੈਦ ਤੇ 5000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ ।ਦੋਸ਼ੀ ਦੀ ਪਛਾਣ ਲੱਕੀ ਕੁਮਾਰ ਦੇ ਰੂਪ 'ਚ ਹੋਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦੇ ਜੱਜ ਬੀ. ਐਸ ਸਾਰਾ ਨੇ ਕਿਹਾ ਕਿ ਦੋਸ਼ੀ ਲੱਕੀ ਨੂੰ 8 ਸਾਲ ਦੀ ਕੈਦ ਤੇ 5 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਗਿਆ ਪਰ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ ਨਹੀ ਤਾਂ ਉਹ ਹਾਈ ਕੋਰਟ ਤੱਕ ਪਹੁੰਚ ਕਰਨਗੇ। ਦੱਸਣਯੋਗ ਹੈ ਕਿ 2016 ਵਿੱਚ ਅਸ਼ੀਰਵਾਦ ਪੈਲੇਸ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਡਾਂਸਰ ਕੁਲਵਿੰਦਰ ਕੌਰ ਸਟੇਜ 'ਤੇ ਪਰਫਾਰਮ ਕਰ ਰਹੀ ਸੀ। ਸਟੇਜ ਦੇ ਹੇਠਾਂ ਨੱਚ ਰਹੇ ਲੱਕੀ ਕੁਮਾਰ ਨੇ ਗੋਲੀ ਚਲਾ ਦਿੱਤੀ, ਜੋ ਸਿੱਧੀ ਜਾ ਕੇ ਕੁਲਵਿੰਦਰ ਦੇ ਸਿਰ ਤੇ ਲੱਗ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।