by jaskamal
ਨਿਊਜ਼ ਡੈਸਕ(ਰਿੰਪੀ ਸ਼ਰਮਾ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਹੋ ਗਿਆ ਹੈ। ਦੱਸਿਆ ਜਾ ਰਿਹਾ 10 ਮਈ ਨੂੰ ਜਲੰਧਰ 'ਚ ਜ਼ਿਮਨੀ ਚੋਣ ਦੀ ਵੋਟਿੰਗ ਸ਼ੁਰੂ ਹੋਵੇਗੀ । ਜਿਸ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਦੇ ਲਈ ਨਾਮਜ਼ਦਗੀ ਲਈ ਆਖਰੀ ਤਾਰੀਖ਼ 20 ਅਪ੍ਰੈਲ ਹੈ। ਦੱਸ ਦਈਏ ਕਿ ਜਲੰਧਰ ਦੇ ਸਸੰਦ ਮੈਬਰ ਸੰਤੋਖ ਸਿੰਘ ਚੋਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ । ਦੱਸਿਆ ਜਾ ਰਿਹਾ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਜਲੰਧਰ 'ਚ ਚੋਣ ਜ਼ਾਬਤਾ ਲੱਗਾ ਦਿੱਤਾ ਹੈ । ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਮਰਹੂਮ ਸੰਤੋਖ ਸਿੰਘ ਚੋਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਹੈ, ਉੱਥੇ ਹੀ ਆਪ ਪਾਰਟੀ ਵਲੋਂ ਅਜੇ ਤੱਕ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਗਿਆ ।