ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਦੇ ਪਿੰਡ ਮੱਲਾਂ ਰਹੀਮਕੇ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਰਾਤ ਨੂੰ ਘੁੰਮਣ ਗਏ 20 ਸਾਲਾ ਨੌਜਵਾਨ ਦੀ ਲਾਸ਼ ਨਹਿਰ 'ਚੋ ਬਰਾਮਦ ਹੋਈ ਹੈ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ ।ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ ਗਿਆ। ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਵੱਡਾ ਪੁੱਤ ਸੋਨਾ ਦੇਰ ਰਾਤ ਘਰੋਂ ਘੁੰਮਣ ਲਈ ਗਿਆ ਸੀ ਪਰ ਉਹ ਮੁੜ ਵਾਪਸ ਨਹੀ ਆਇਆ। ਜਿਸ ਤੋਂ ਬਾਅਦ ਉਸ ਦੇ ਦੋਸਤਾਂ ਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਪਰ ਉਸ ਦਾ ਕੋਈ ਸੁਰਾਗ ਨਹੀ ਮਿਲਿਆ। ਅੱਜ ਸਵੇਰੇ ਪਿੰਡ ਮੱਲਾਂ ਰਹੀਮਕੇ ਦੇ ਇੱਕ ਵਿਅਕਤੀ ਨੇ ਪੀੜਤ ਦੇ ਘਰ ਉਸ ਦੀ ਲਾਸ਼ ਮਿਲਣ ਦੀ ਸੂਚਨਾ ਦਿੱਤੀ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ' ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal