by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਖੋਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁੱਤ ਨੂੰ ਲੱਖਾਂ ਰੁਪਏ ਖ਼ਰਚ ਕੇ ਚੰਗੇ ਭਵਿੱਖ ਲਈ ਕੈਨੇਡਾ ਪੜ੍ਹਾਈ ਕਰਨ ਲਈ ਭੇਜਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਪਿੰਡ ਭਾਗੋਂ ਦੇ ਰਹਿਣ ਵਾਲੇ ਇੰਦਰਾਜ ਸਿੰਘ ਦੀ ਕੈਨੇਡਾ 'ਚ ਅਚਾਨਕ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ,ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਪਿਛਲੇ ਸਾਲ ਕੈਨੇਡਾ ਦੇ ਸ਼ਹਿਰ ਸਰੀ 'ਚ ਪੜ੍ਹਾਈ ਤੇ ਚੰਗੇ ਭਵਿੱਖ ਲਈ ਗਿਆ ਸੀ । ਬੀਤੀ ਦਿਨੀਂ ਉਹ ਆਪਣੇ ਦੋਸਤਾਂ ਨਾਲ ਕਿਸੇ ਪਾਰਟੀ 'ਚ ਗਿਆ ਸੀ ,ਜਿੱਥੇ ਕੁਝ ਖਾਣ - ਪੀਣ ਕਾਰਨ ਉਸ ਦੀ ਸਿਹਤ ਖ਼ਰਾਬ ਹੋ ਗਈ ਤੇ ਹੁਣ ਅਚਾਨਕ ਹੁਣ ਦੀ ਮੌਤ ਹੋ ਗਈ ।