by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਪੈਂਦੇ ਬਸਤੀ ਦਾਨਿਸ਼ਮੰਦਾਂ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਗਲੀ 'ਚ ਪਏ ਕੂੜੇ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਲੈ ਲਿਆ । ਦੱਸਿਆ ਜਾ ਰਿਹਾ ਇਸ ਵਿਵਾਦ ਤੋਂ ਬਾਅਦ ਗੁਆਂਢੀਆਂ ਨੇ ਪਤੀ -ਪਤਨੀ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਔਰਤ ਗੰਭੀਰ ਜਖ਼ਮੀ ਹੋ ਗਈ । ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਦੀਪਕ ਨੇ ਦੱਸਿਆ ਕਿ ਉਹ ਆਪਣੇ ਘਰ ਬੈਠਾ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦਾ ਗੁਆਂਢੀ ਉਸ ਦੇ ਘਰ ਆਇਆ ਤੇ ਗਲੀ 'ਚ ਪਏ ਕੂੜੇ ਨੂੰ ਲੈ ਕੇ ਲੜਾਈ ਕਰਨ ਲੱਗ ਪਿਆ। ਜਦੋ ਉਸ ਨੂੰ ਲੜਾਈ ਕਰਨ ਤੋਂ ਰੋਕਿਆ ਗਿਆ ਤਾਂ ਉਸ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਜਿਸ ਨਾਲ ਉਸ ਦੀ ਪਤਨੀ ਜਖ਼ਮੀ ਹੋ ਗਈ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।