by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ’ਚ ਇੱਕ ਨਸ਼ੇੜੀ ਵਲੋਂ ਘਰ ਵਿਚ ਦਾਖਲ ਹੋ ਕੇ ਮਹਿਲਾ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਕਾਰਨ ਜਨਾਨੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ।
ਗਗਨ ਭਾਟੀਆ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਬੇਟੀ ਘਰ 'ਚ ਮੌਜੂਦ ਸੀ। ਇਸ ਦੌਰਾਨ ਹੀ ਇੱਕ ਨਸ਼ੇ ਦਾ ਆਦੀ ਨੌਜਵਾਨ ਘਰ ਵਿਚ ਦੀਵਾਰ ਟੱਪ ਕੇ ਦਾਖਲ ਹੋ ਗਿਆ। ਉਸ ਨੂੰ ਵੜਦੇ ਹੋਏ ਜਦੋਂ ਉਸ ਦੀ ਪਤੀ ਨੇ ਦੇਖ ਲਿਆ ਤਾਂ ਨਸ਼ੇੜੇ ਨੇ ਤੁਰੰਤ ਤੇਜ਼ਧਾਰ ਹਥਿਆਰ ਨਾਲ ਉਸ ਦੀ ਪਤਨੀ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।