ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਸਮੇ ਪਰਿਵਾਰਿਕ ਮੈਬਰ ਪੂਰੀ ਤਰਾਂ ਭਾਵੁਕ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ , PM ਮੋਦੀ ਤੇ ਹੋਰ ਵੀ ਕਈ SGPC ਦੇ ਪ੍ਰਧਾਨ ਪਹੁੰਚੇ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। 12 ਵਜੇ ਦੇ ਕਰੀਬ ਉਨ੍ਹਾਂ ਦੀ ਅੰਤਿਮ ਯਾਤਰਾ ਨਿਕਲੇਗੀ। ਦੱਸਿਆ ਜਾ ਰਿਹਾ ਇਹ ਯਾਤਰਾ ਟ੍ਰੈਕਟਰ -ਟਰਾਲੀ ਰਾਹੀਂ ਕੱਢੀ ਜਾਵੇਗੀ।
ਟ੍ਰੈਕਟਰ -ਟਰਾਲੀ ਨੂੰ ਪੂਰੀ ਤਰਾਂ ਫੁੱਲਾਂ ਨਾਲ ਤਿਆਰ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਵਲੋਂ ਛੁੱਟੀ ਐਲਾਨ ਕੀਤਾ ਗਿਆ ਤੇ ਭਾਰਤ ਸਰਕਾਰ ਵਲੋਂ 2 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਬਾਦਲ ਅੰਤਿਮ ਸੰਸਕਾਰ ਸਮੇ CM ਮਾਨ ਸਮੇਤ ਹੋਰ ਵੀ ਕਈ ਵੱਡੀ ਸ਼ਖਸੀਅਤਾਂ ਮੌਜੂਦ ਰਹਿਣਗੀਆਂ । ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਅਦ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। 25 ਅਪ੍ਰੈਲ ਦੀ ਰਾਤ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ 8 ਵਜੇ ਦੇ ਕਰੀਬ ਆਪਣੇ ਆਖਰੀ ਸਾਹ ਲਏ ।