by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਰਤਲਾਮ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਇੱਕ ਕੁੜੀ ਨਾਲ ਕੁਝ ਨੌਜਵਾਨਾਂ ਵੱਲੋ ਛੇੜਛਾੜ ਕੀਤੀ ਗਈ। ਜਿਸ ਦਾ ਕੁੜੀ ਦੇ ਮੰਗੇਤਰ ਵੱਲੋ ਵਿਰੋਧ ਕੀਤਾ ਗਿਆ ਪਰ ਦੋਸ਼ੀਆਂ ਨੇ ਉਸ ਦਾ ਬੇਸਬਾਲ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ।ਪੁਲਿਸ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੇ ਘਰ 'ਤੇ ਪੀਲਾ ਪੰਜਾਂ ਚਲਾ ਦਿੱਤਾ ਕਿਉਕਿ ਨਾਜਾਇਜ਼ ਨਿਰਮਾਣ ਵਾਲੇ 3 ਮੰਜਿਲਾਂ ਮਕਾਨ ਸੀ । ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਮੋਹਸਿਨ ਵਾਸੀ ਦਾਤ ਪੁੱਲ ਤੇ ਦੋਸ਼ੀ ਸਾਹਿਲ ਤੇ ਉਸ ਦੇ ਸਾਥੀਆਂ ਨਾਲ ਛੇੜਛਾੜ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਦੌਰਾਨ ਦੋਸ਼ੀਆਂ ਨੇ ਮੋਹਸਿਨ 'ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ । ਲੋਕਾਂ ਵਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ।