ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪਿੰਡ ਰੈਸ਼ੀਆਨਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹਮਲਾਵਰਾਂ ਨੇ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੂੰ ਸਿਰ 'ਚ ਸੁੱਟ ਲੱਗਣ ਕਾਰਨ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਇਲਾਜ਼ ਦੌਰਾਨ ਅੱਜ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਦੇਰ ਰਾਤ ਜਦੋ ਆਪਣੇ ਦੋਸਤ ਨਾਲ ਮੋਟਰ 'ਤੇ ਮੌਜੂਦ ਸੀ ਤਾਂ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਕਾਰਨ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਉੱਥੇ ਅੱਜ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ । ਸੂਤਰਾਂ ਅਨੁਸਾਰ ਇਹ ਲੜਾਈ ਕਿਸੇ ਕੁੜੀ ਖ਼ਾਤਰ ਹੋਈ ਸੀ । ਇਸ ਘਟਨਾ ਨਾਲ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।