ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਈ ਲੜਾਈ ਨੇ ਖੂਨੀ ਰੂਪ ਲੈ ਲਿਆ । ਦੱਸਿਆ ਜਾ ਰਿਹਾ ਲੋਕਾਂ ਨੇ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ 3 ਮਹੀਨੇ ਤੋਂ ਕੋਮਾ 'ਚ ਸੀ। ਇਸ ਕੁੱਟਮਾਰ ਦੀ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜਾਣਕਾਰੀ ਅਨੁਸਾਰ ਪਿਛਲੇ ਸਾਲ ਅਕਤੂਬਰ ਵਿੱਚ ਕਪੂਰਥਲਾ ਦੇ ਕੋਲੋਂ ਓਵਰਟੇਕ ਨੂੰ ਲੈ ਕੇ 2 ਕਾਰ ਚਾਲਕਾਂ ਵਿਚਾਲੇ ਮਾਮੂਲੀ ਲੜਾਈ ਨੇ ਖੂਨੀ ਰੂਪ ਲੈ ਲਿਆ ਸੀ। ਜਿਸ ਕਾਰਨ 2 ਪੁਲਿਸ ਮੁਲਾਜ਼ਮਾਂ ਸਮੇਤ 3 ਵਿਅਕਤੀ ਬੁਰੀ ਤਰਾਂ ਜਖ਼ਮੀ ਹੋ ਗਏ । ਜਿਸ ਤੋਂ ਬਾਅਦ ਡਾਕਟਰ ਨੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਜਦਕਿ ਉਸ ਦੀ ਅੱਜ ਮੌਤ ਹੋ ਗਈ ਹੈ । ਜਖ਼ਮੀਆਂ ਦੀ ਪਛਾਣ ਕਾਂਸਟੇਬਲ ਪਰਮਿੰਦਰ ਸਿੰਘ ,ਕਾਂਸਟੇਬਲ ਨਵਦੀਪ ਸਿੰਘ ਤੇ ਮਨਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ।
ਇਸ ਮਾਮਲੇ 'ਚ ਨੌਜਵਾਨਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਹੋਈ ਲੜਾਈ 'ਚ ਬੁਰੀ ਤਰਾਂ ਜਖ਼ਮੀ ਹੋਏ ਸੀ । CIA ਸਟਾਫ ਵਿੱਚ ਤਾਇਨਾਤ ਪਰਮਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਾਂਸਟੇਬਲ ਪਰਮਿੰਦਰ ਸਿੰਘ ਡਿਊਟੀ ਦੌਰਾਨ ਆਪਣੀ ਕਾਰ 'ਚ ਨਕੋਦਰ ਵੱਲ ਜਾ ਰਿਹਾ ਸੀ, ਜਦੋ ਉਹ ਪਿੰਡ ਤਲਵੰਡੀ ਕੋਲੋਂ ਪਹੁੰਚਿਆ ਤਾਂ ਅੱਗੇ ਜਾ ਰਹੀ । ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਪਿੱਛੇ ਆ ਰਹੇ ਕਾਰ ਚਾਲਕ ਨਾਲ ਮਾਮੂਲੀ ਤਕਰਾਰ ਹੋ ਗਈ। ਲੜਾਈ ਨੇ ਦੇਖਦੇ ਹੀ ਦੇਖਦੇ ਖੂਨੀ ਰੂਪ ਲੈ ਲਿਆ ।
ਜਿਸ ਤੋਂ ਬਾਅਦ ਦੂਜੇ ਕਾਰ ਚਾਲਕ ਨੇ ਫੋਨ ਕਰਕੇ ਆਪਣੇ ਸਾਥੀਆਂ ਨੂੰ ਬੁਲਾ ਲਿਆ। ਸਾਰੀਆਂ ਨੇ ਮਿਲ ਕੇ ਕਾਂਸਟੇਬਲ ਪਰਮਿੰਦਰ ਸਿੰਘ ਨਾਲ ਕੁੱਟਮਾਰ ਕੀਤੀ ਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਵੀ ਕੀਤਾ। ਇਸ ਦੌਰਾਨ ਕਾਂਸਟੇਬਲ ਨਵਦੀਪ ਸਿੰਘ ਡਿਊਟੀ 'ਤੇ ਆ ਰਿਹਾ ਸੀ ,ਜਦੋ ਉਸ ਦੇ ਦੇਖਿਆ ਪਰਮਿੰਦਰ ਸਿੰਘ 'ਤੇ ਕਿਸੇ ਨੇ ਹਮਲਾ ਕਰ ਦਿੱਤਾ ਹੈ ਤਾਂ ਉਨ੍ਹਾਂ ਨੇ ਬਚਾਅ ਕਰਦੇ ਹੋਏ । ਪਰਮਿੰਦਰ ਸਿੰਘ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਹਸਪਤਾਲ ਦਾਖਲ ਕਰਵਾਇਆ। ਜਦੋ ਰਾਹਗੀਰ ਮਨਪ੍ਰੀਤ ਸਿੰਘ ਬਚਾਅ ਲਈ ਅੱਗੇ ਆਇਆ ਤਾਂ ਉਨ੍ਹਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ ।