by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪੜ੍ਹਾਈ ਦੀ ਆਧੁਨਿਕ ਤਕਨੀਕ ਲਈ ਅੱਜ 36 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਹੋ ਰਹੇ ਹਨ। ਦੱਸਿਆ ਜਾ ਰਿਹਾ ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਚੰਡੀਗੜ੍ਹ ਤੋਂ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਨੂੰ ਲੈਣ ਲਈ ਬੱਸ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋ ਗਈ ਹੈ। ਜ਼ਿਕਰਯੋਗ ਹੈ ਕਿ CM ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਉਹ 36 ਪ੍ਰਿੰਸੀਪਲ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਭੇਜਣਗੇ, ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਵਿੱਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ 'ਚ ਸ਼ਾਮਲ ਹੋਣਗੇ। 11 ਫਰਵਰੀ ਨੂੰ ਇਹ ਅਧਿਆਪਕਾਂ ਦਾ ਬੈਚ ਵਾਪਸ ਆ ਜਾਵੇਗਾ।