by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਭਾਰਤੀ ਜਨਤਾ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀ 62 ਉਮੀਦਵਾਰਾ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਸੁਖਰਾਮ ਦੇ ਪੁੱਤ ਅਨਿਲ ਸ਼ਰਮਾ ਮੰਡੀ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ। 62 ਉਮੀਦਵਾਰਾਂ ਦੀ ਇਸ ਸੂਚੀ ਵਿੱਚ 5 ਮਹਿਲਾ ਸ਼ਾਮਿਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਈ ਸੀਨੀਅਰ ਆਗੂ ਕੇਂਦਰੀ ਚੋਣ ਕਮਰਤੀ ਦੇ ਮੈਬਰ ਹਨ ।ਰਾਜ ਦੀਆਂ ਕੁਲ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ 12 ਨਵੰਬਰ ਨੂੰ ਹੋਵੇਗੀ ।