ਚੰਡੀਗੜ੍ਹ (ਦੇਵ ਇੰਦਰਜੀਤ) : ਫਲਾਇੰਗ ਸਿੱਖ ਪਦਮਸ੍ਰੀ ਮਿਲਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਲਕਾ ਬੁਖ਼ਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹਤਿਆਤ ਦੇ ਤੌਰ 'ਤੇ ਆਪਣਾ ਕੋਰੋਨਾ ਟੈਸਟ ਕਰਵਾਇਆ, ਜਿਸ 'ਚ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।ਫਲਾਇੰਗ ਸਿੱਖ’ ਦੇ ਨਾਂ ਤੋਂ ਦੇਸ਼ ਤੇ ਦੁਨੀਆ 'ਚ ਮਸ਼ਹੂਰ ਸ਼ਹਿਰ ਦੇ ਸਾਬਕਾ ਅਥਲੀਟ ਮਿਲਖਾ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ 91 ਸਾਲ ਮਿਲਖਾ ਸਿੰਘ ਬਿਲਕੁਲ ਠੀਕ ਹਨ। ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੀ ਘਰ 'ਤੇ ਆਈਸੋਲੇਟ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਲਕਾ ਬੁਖ਼ਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਜਾਂਚ ਕਰਵਾਈ ਗਈ।
ਮਿਲਖਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਹੈਰਾਨੀ ਹੋ ਰਹੀ ਹੈ ਕਿ ਉਹ ਇਨਫੈਕਟਿਡ ਕਿਵੇਂ ਹੋ ਗਏ ਹਨ। ਬੁੱਧਵਾਰ ਨੂੰ ਸਵੇਰੇ ਸੈਰ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਜਿਸ 'ਚ ਉਨ੍ਹਾਂ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਬਿਲਕੁਲ ਨਾਜ਼ੁਕ ਹੈ ਤੇ ਅਜੇ ਉਹ ਘਰ 'ਤੇ ਹੀ ਹਨ। ਗੌਰਤਲਬ ਹੈ ਕਿ ਪੰਜਾਬ ਨਾਲ ਹੀ ਚੰਡੀਗੜ੍ਹ 'ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।