by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਨੇ ਕੁੜੀ ਨੂੰ ਪਹਿਲਾ ਆਪਣੀਆਂ ਗੱਲਾਂ ਵਿੱਚ ਫਸਾ ਕੇ ਫਿਰ ਹੋਟਲ ਵਿੱਚ ਜਾ ਕੇ ਉਸ ਨਾਲ ਜਬਰ ਜਨਾਹ ਕੀਤਾ ਹੈ। ਜਬਰ ਜਨਾਹ ਕਰਨ ਤੋਂ ਬਾਅਦ ਮੁੰਡੇ ਨੇ ਕੁੜੀ ਦੀਆਂ ਅਸ਼ਲੀਲ ਤਸਵੀਰਾਂ ਵੀ ਖਿੱਚਿਆ ਹਨ। ਇਸ ਸਭ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੇ ਤਸਵੀਰਾਂ ਵਾਲਾ ਫੋਨ ਉਸ ਦੇ ਭਰਾ ਨੂੰ ਭੇਜਣ ਦੀ ਸੂਚਨਾ ਮਿਲੀ ਸੀ। ਫਗਵਾੜਾ ਦੇ ਇਕ ਪਿੰਡ ਵਿੱਚ ਰਹਿਣ ਵਾਲੀ ਇਕ ਕੁੜੀ ਅਮਿਸ਼ਾ ਨੇ ਪੁਲਿਸ ਨੂੰ ਮਾਮਲਾ ਦਰਜ ਕਰਵਾਇਆ ਗਿਆ ਸੀ। ਉਸ ਨੇ ਕਿਹਾ ਕਿ ਉਹ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਸੰਪਰਕ ਵਿੱਚ ਆਈ ਸੀ। ਉਸ ਨੇ ਦੱਸਿਆ ਕਿ ਦੋਸ਼ੀ ਨੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਤੋਂ ਬਾਦ ਉਸ ਦੀਆਂ ਨਗੀਆ ਤਸਵੀਰਾਂ ਖਿੱਚਿਆ ਹਨ ਤੇ ਉਸ ਨੂੰ ਜਾਨੋ ਮਾਰਨ ਦੀ ਧਮਕੀਆਂ ਵੀ ਦਿੱਤੀਆਂ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਹਾਲੇ ਫਰਾਰ ਚੱਲ ਰਿਹਾ ਹੈ।