by jaskamal
ਪੱਤਰ ਪ੍ਰੇਰਕ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।