ਬੁਰੇ ਫਸੇ ਕਾਜੇਰੀਵਾਲ ? ਹੁਣ ਇਸ ਮਾਮਲੇ ਤੇ 15 ਜੁਲਾਈ ਹੋਵੇਗੀ ਸੁਣਵਾਈ

by vikramsehajpal

ਦਿੱਲੀ (ਸਾਹਿਬ) - 15 ਜੁਲਾਈ ਨੂੰ ਦਿੱਲੀ ਹਾਈ ਕੋਰਟ ਨੇ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। ਹਾਈਕੋਰਟ ਨੇ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ 20 ਜੂਨ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਸੀ, ਜਿਸ ਤਹਿਤ ਕੇਜਰੀਵਾਲ ਨੂੰ ਇਸ ਮਾਮਲੇ 'ਚ ਜ਼ਮਾਨਤ ਦਿੱਤੀ ਗਈ ਸੀ। ਦੱਸ ਦਈਏ ਕਿ ਪਟੀਸ਼ਨ 'ਤੇ ਸੁਣਵਾਈ ਕਰਨ ਵਾਲੀ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੂੰ ਈ.ਡੀ. ਦੇ ਵਕੀਲ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਮੰਗਲਵਾਰ ਰਾਤ 11 ਵਜੇ ਹੀ ਕੇਜਰੀਵਾਲ ਦੇ ਜਵਾਬ ਦੀ ਕਾਪੀ ਮਿਲੀ ਹੈ ਅਤੇ ਈ.ਡੀ. ਨੂੰ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਚਾਹੀਦਾ ਹੈ।

ਇਸ ਦੇ ਨਾਲ ਹੀ ਕੇਜਰੀਵਾਲ ਦੇ ਵਕੀਲ ਨੇ ਦਾਅਵਾ ਕੀਤਾ ਕਿ ਜਵਾਬ ਦੀ ਕਾਪੀ ਮਾਮਲੇ ਦੇ ਜਾਂਚ ਅਧਿਕਾਰੀ (IO) ਨੂੰ ਦੁਪਹਿਰ 1 ਵਜੇ ਸੌਂਪੀ ਗਈ ਸੀ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸੁਣਵਾਈ ਲਈ ਨਿਸ਼ਚਿਤ ਸਮਾਂ ਤੈਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਮਾਮਲੇ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ