by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 17 ਤੋਂ 19 ਅਪ੍ਰੈਲ ਦੌਰਾਨ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਗਰਮੀ ਹੋਵੇਗੀ । 19 ਅਪ੍ਰੈਲ ਤੱਕ ਇਨ੍ਹਾਂ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਤੱਤੀਆਂ ਹਵਾਵਾਂ ਦੇ ਹਾਲਾਤ ਹਨ ਤੇ ਗਰਮੀ ਦਾ ਕਹਿਰ ਵਧੇਗਾ। ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਵਧਣ ਦੇ ਆਸਾਰ ਹਨ।
ਗਰਮ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰਨਗੀਆਂ। ਅਗਲੇ 24 ਘੰਟਿਆਂ ਦੌਰਾਨ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਮਹੱਤਵਪੂਰਨ ਤਬਦੀਲੀ ਦੀ ਸੰਭਾਵਨਾ ਨਹੀਂ ਹੈ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਤੱਕ ਰਹਿ ਸਕਦਾ ਹੈ।