by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸਮੇਤ ਉਤਰੀ ਭਾਰਤ ਦਾ ਤਾਪਮਾਨ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇਸ ਹਫ਼ਤੇ ਤਿੰਨ ਦਿਨਾਂ ਤੱਕ ਗਰਮੀ ਦਾ ਕਹਿਰ ਵਧੇਗਾ। ਤਾਪਮਾਨ ਵੱਧਣ ਕਾਰਨ ਗਰਮੀ ਦਾ ਅਸਰ ਵਧੇਗਾ।
ਰਾਹਤ ਦੀ ਗੱਲ ਇਹ ਹੈ ਕਿ ਪੱਛਮੀ ਗੜਬੜੀ ਕਾਰਨ 13 ਮਈ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਅਜੇ ਦੋ ਜਾਂ ਤਿੰਨ ਦਿਨ ਲੋਕਾਂ ਨੂੰ ਗਰਮੀ ਕਾਫੀ ਪਰੇਸ਼ਾਨ ਕਰੇਗੀ ਤੇ ਤੱਤੀਆਂ ਹਵਾਵਾਂ ਕਾਰਨ ਘਰਾਂ ਬਾਹਰ ਨਿਕਲਣਾ ਵੀ ਮੁਸ਼ਕਲ ਹੋਵੇਗਾ।
11-12 ਮਈ ਨੂੰ ਤਾਪਮਾਨ 43-44 ਡਿਗਰੀ ਤੱਕ ਪਹੁੰਚ ਸਕਦਾ ਹੈ। ਜੇਨਾਮਨੀ ਨੇ ਕਿਹਾ ਕਿ ਇਸ ਸਮੇਂ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਨਹੀਂ ਹੈ ਇਕ ਦੋ ਦਿਨ ਤਾਪਮਾਨ ਘੱਟ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੀ ਸੀ।