ਹਾਈਕੋਰਟ ਨੇ ਖਾਰਜ ਕੀਤੀ ਅੰਮ੍ਰਿਤਸਰ ਮੇਅਰ ਚੋਣ ਰੱਦ ਕਰਵਾਉਣ ਸਬੰਧੀ ਪਟੀਸ਼ਨ

by nripost

ਚੰਡੀਗੜ੍ਹ (ਰਾਘਵ): ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਰੱਦ ਕਰਵਾਉਣ ਦੀ ਕਾਂਗਰਸ ਆਗੂ ਵਿਕਾਸ ਸੋਨੀ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਮੈਂਟੇਨੇਬਲ ਨਹੀਂ ਹੈ ਤੇ ਚੋਣ ਪਟੀਸ਼ਨ ਇਲੈਕਸਨ ਟ੍ਰਿਬਿਊਨਲ ਕੋਲ ਦਾਖਲ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਧਾਂਦਲੀ ਦਾ ਦੋਸ਼ ਲਾਉਂਦਿਆਂ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਵਾਉਣ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ।