ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੂਬੇ ਦੇ ਪੁਲਿਸ ਬਲਾਂ 'ਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਕਿੰਨੇ ਅਹੁਦੇ ਖ਼ਾਲੀ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਸਰਕਾਰਾਂ ਕੀ ਕਾਰਵਾਈ ਕਰ ਰਹੀਆਂ ਹਨ, ਇਸ ਦੀ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਮੰਗੀ ਹੈ।
ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟ ਤੋਂ ਇਹ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ 'ਚ ਖ਼ੁਦ ਨੋਟਿਸ ਲੈਂਦੇ ਹੋਏ ਇਸ ਵਿਸ਼ੇ ਨੂੰ ਜਨਹਿਤ ਪਟੀਸ਼ਨ ਦੇ ਤੌਰ ’ਤੇ ਸੁਣਨ ਅਤੇ ਸੂਬਾ ਸਰਕਾਰਾਂ ਤੋਂ ਉਨ੍ਹਾਂ ਦੇ ਸੂਬੇ ਦੀ ਪੁਲਿਸ ਵਿਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਖ਼ਾਲੀ ਪਏ ਅਹੁਦਿਆਂ ਬਾਰੇ ਜਾਣਕਾਰੀ ਮੰਗਣ ਅਤੇ ਉਨ੍ਹਾਂ ਨੂੰ ਪੁੱਛਣ ਕਿ ਇਨ੍ਹਾਂ ਖ਼ਾਲੀ ਪਏ ਅਹੁਦਿਆਂ ’ਤੇ ਭਰਤੀ ਲਈ ਸਰਕਾਰਾਂ ਕੀ ਕਦਮ ਚੁੱਕ ਰਹੀਆਂ ਹਨ।
ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ’ਤੇ ਹਾਈਕੋਰਟ ਨੇ ਨੋਟਿਸ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰ ਕੇ ਇਹ ਜਾਣਕਾਰੀ ਮੰਗੀ ਸੀ ਪਰ ਕੋਰੋਨਾ ਦੇ ਚੱਲਦੇ ਇਸ ਪਟੀਸ਼ਨ ’ਤੇ ਸੁਣਵਾਈ ਨਹੀਂ ਹੋ ਸਕੀ ਸੀ।