by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਇੱਕ ਮਾਸੂਮ ਦਿਲਰੋਜ ਦਾ ਉਸ ਦੀ ਗੁਆਂਢਣ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਨੇ ਗੁਆਂਢਣ ਦੋਸ਼ੀ ਔਰਤ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆ ਨਸ਼ੇ ਦਾ ਆਦਿ ਸੀ ਤੇ ਨਸ਼ੇ ਲਈ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਦੋਸ਼ੀ ਦੀ ਪਛਾਣ ਅਰੁਣ ਕੁਮਾਰ ਦੇ ਰੂਪ 'ਚ ਹੋਈ ਹੈ। ਪੁਲਿਸ ਨੂੰ ਦੋਸ਼ੀ ਤੋਂ 1 ਮੋਟਰਸਾਈਕਲ ਤੇ 16 ਪੀਸ ਸੂਟ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੇ ਲੱਕੜ ਬਾਜ਼ਾਰ ਕੋਲ ਇੱਕ ਦੁਕਾਨ ਤੋਂ ਸਾਮਾਨ ਚੋਰੀ ਕੀਤਾ ਸੀ ।ਜਿਸ ਤੋਂ ਬਾਅਦ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਦੋਸ਼ੀ ਨੂੰ ਕਾਬੂ ਕੀਤਾ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।