ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੜਾਈ ਨੂੰ ਲੈ ਕੇ ਸਹੁਰੇ ਪਰਿਵਾਰ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਆਸ਼ਾ ਦੇ ਰੂਪ 'ਚ ਹੋਈ ਹੈ। ਪਿੰਡ ਦੇ ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਤੇ ਵਿਆਹੁਤਾ ਦੇ ਪਰਿਵਾਰਿਕ ਮੈਬਰਾਂ ਨੂੰ ਦਿੱਤੀ ਗਈ ।ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਚੰਦੂ ਨੇ ਕਿਹਾ ਕਿ ਉਨ੍ਹਾਂ ਦੀ ਧੀ ਦਾ ਵਿਆਹ 2021 'ਚ ਮਨੀਸ਼ ਵਾਸੀ ਬਰੋਟਾ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇ ਬਾਅਦ ਹੀ ਕੁੜੀ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਣ ਲਗਾ। ਜਿਸ ਕਾਰਨ ਕੁੜੀ ਡਿਪ੍ਰੈਸ਼ਨ ਵਿੱਚ ਰਹਿਣ ਲੱਗੀ ਤੇ ਅੱਜ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕਰ ਦਿੱਤਾ ਹੈ। ਫਿਲਹਾਲ ਪੁਲਿਸ ਨੇ ਕੁੜੀ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਆਧਾਰ ਮਾਮਲਾ ਦਰਜ਼ ਕਰਕੇ ਦੋਸ਼ੀ ਪਤੀ ਤੇ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।