by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦਾ ਮਸਲਾ ਸੁਪਰੀਮ ਕੋਰਟ ਵਿੱਚ ਰੱਖਿਆ ਹੈ ਅਤੇ ਜਲਦ ਤੋਂ ਜਲਦ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਮੰਗ ਕੀਤੀ ਹੈ। ਉਥੇ ਇਸ ਪਟੀਸ਼ਨ ਉਤੇ ਜਵਾਬ ਦਿੰਦੇ ਹੋ ਸੀਜੇਆਈ ਐਨ.ਵੀ . ਰਮਨਾ ਨੇ ਕਿਹਾ ਕਿ ਸਾਨੂੰ ਵਿਦਿਆਰਥੀਆਂ ਨਾਲ ਹਮਦਰਦੀ ਹੈ ਪਰ ਕੋਰਟ ਇਸ ਵਿਚ ਕੁਝ ਨਹੀਂ ਕਰ ਸਕਦਾ ਹੈ।
ਪਟੀਸ਼ਨਕਰਤਾ ਦੇ ਵਕੀਲ ਨੇ ਦੱਸਿਆ ਕਿ ਪਟੀਸ਼ਨਕਰਤਾ ਯੂਕਰੇਨ ਵਿੱਚ ਮੈਡੀਕਲ ਦੀ ਵਿਦਿਆਰਥਣ ਹੈ। ਜਿਥੇ 250 ਵਿਦਿਆਰਥੀ ਫਸੇ ਹੋਏ ਹਨ। ਰੋਮਾਨੀਆ ਸਰਹੱਦ ਤੋਂ ਉਨ੍ਹਾਂ ਨੂੰ ਕੱਢਿਆ ਨਹੀਂ ਜਾ ਰਿਹਾ ਹੈ।
ਇਸ ਦੇ ਜਵਾਬ ਵਿੱਚ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਕਿਹਾ ਕਿ ਪੀਐਮ ਮੋਦੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ ਹੈ। ਇਕ ਮੰਤਰੀ ਨੂੰ ਰੋਮਾਨੀਆ ਵੀ ਭੇਜਿਆ ਗਿਆ ਹੈ। ਸਰਕਾਰ ਸਭ ਕੁਝ ਕਰ ਰਹੀ ਹੈ। ਜਲਦ ਤੋਂ ਜਲਦ ਇਨ੍ਹਾਂ ਵਿਦਿਆਰਥੀਆਂ ਨੂੰ ਵੀ ਕੱਢਿਆ ਜਾਵੇਗਾ।