by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸਿਵਲ ਹਸਪਤਾਲ 'ਚ ਦਵਾਈ ਲੈਣ ਆਇਆ ਕਤਲ ਦਾ ਦੋਸ਼ੀ ਪੁਲਿਸ ਤੋਂ ਹੱਥ ਛੁਡਾ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਦੋਸ਼ੀ ਨੇ ਬਾਥਰੂਮ ਦੇ ਲਈ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਸੀ। ਜਿਵੇਂ ਹੀ ਪੁਲਿਸ ਨੇ ਉਸ ਦੀ ਹੱਥਕੜੀ ਖੋਲ੍ਹੀ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਮੁਲਾਜ਼ਮ ਉਸ ਦੇ ਪਿੱਛੇ ਭੱਜੇ ਪਰ ਉਹ ਹੱਥ ਨਹੀਂ ਲੱਗਾ। ਫਿਲਹਾਲ ਪੁਲਿਸ ਵਲੋਂ ਸਿਵਲ ਹਸਪਤਾਲ ਦੇ CCTV ਕਮਰੇ ਦੀ ਫੁਟੇਜ ਚੈਕ ਕੀਤੀ ਗਈ ਹੈ । ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਦੋਸ਼ੀ ਸ਼ਟਰੂਘਰ ਹੈ ,ਉਸ ਦੇ ਖਿਲਾਫ 2021 ਵਿੱਚ ਕਤਲ ਦਾ ਮਾਮਲਾ ਦਰਜ ਹੋਇਆ ਸੀ ਤੇ ਉਹ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਸੀ । ਉਸ ਨੇ ਸਿਹਤ ਖਰਾਬ ਹੋਣ ਦਾ ਬਹਾਨਾ ਬਣਾਇਆ ਤਾਂ ਪੁਲਿਸ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਈ । ਉੱਥੇ ਜਾ ਕੇ ਦੋਸ਼ੀ ਫਰਾਰ ਹੋ ਗਿਆ ।