by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਰਾਲਾ ਵਿੱਖੇ ਹੋਲੀ ਦੇ ਤਿਉਹਾਰ ਮੌਕੇ ਸਥਾਨਕ ਸ਼ਹਿਰ ਦੇ ਡੱਬੀ ਬਾਜ਼ਾਰ ਮੁਹੱਲੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਇਕ ਜਨਾਨੀ ਦਾ ਤੇਜ਼ਧਾਰ ਹਥਿਆਰ ਨਾਲ ਧੌਣ ਵੱਡ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮ੍ਰਿਤਕ ਜਨਾਨੀ ਦੀ ਪਛਾਣ ਲਖਵੀਰ ਕੌਰ ਵਾਸੀ ਪਿੰਡ ਘੁਲਾਲ ਵਜੋਂ ਹੋਈ ਹੈ। ਉਹ ਕੁਝ ਮਹੀਨੇ ਪਹਿਲਾਂ ਹੀ ਇਸ ਘਰ ਵਿਚ ਕਿਰਾਏ ’ਤੇ ਆ ਕੇ ਰਹਿਣ ਲੱਗੀ ਸੀ। ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਕੇ ਪੁਲਿਸ ਵਲੋਂ ਦੋਸ਼ੀਆਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।