by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਾਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜ਼ਮੀਨੀ ਵਿਵਾਦ ਨੇ ਖੂਨੀ ਲੈ ਕੇ ਲਿਆ। ਇਸ ਲੜਾਈ ਦੌਰਾਨ ਦੋਵੇ ਧਿਰਾਂ ਦੇ ਲੋਕ ਗੰਭੀਰ ਜਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।ਦੱਸਿਆ ਜਾ ਰਿਹਾ ਪਿੰਡ ਅਤਲਾ 'ਚ 2ਧਿਰਾਂ ਵਿਚਾਲੇ ਹੋਈ ਜ਼ਮੀਨੀ ਲੜਾਈ ਦੌਰਾਨ 1 ਮਹਿਲਾ ਸਮੇਤ 4 ਵਿਅਕਤੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ।ਕੁਲਵਿੰਦਰ ਕੌਰ ਨੇ ਦੱਸਿਆ ਕਿ ਅਸੀਂ ਆਪਣੇ ਘਰ ਬੈਠੇ ਸੀ ਤਾਂ ਦੂਜੀ ਧਿਰ ਦੇ ਲੋਕਾਂ ਨੇ ਸਾਡੇ ਘਰ 'ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ ।ਜਿਸ ਤੋਂ ਬਾਅਦ ਦੋਵੇ ਧਿਰਾਂ ਵਿਚਾਲੇ ਹੋਈ ਲੜਾਈ ਨੇ ਖੂਨੀ ਰੂਪ ਲੈ ਲਿਆ ।ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ ।