
ਪੰਜਾਬ ( ਆਨ ਆਰ ਆਈ ਮੀਡਿਆ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਮੱਦੇਨਜ਼ਰ 15 ਮਈ ਤੱਕ ਲਾਕਡਾਊਨ ਵਧਾ ਦਿੱਤਾ ਹੈ ਅਤੇ ਅੱਜ ਮਾਨਸਾ ਦੇ ਵਿੱਚ ਹਾਲਾਤ ਕੁਝ ਅਜਿਹੇ ਨਜ਼ਰ ਆਏ ਕਿ ਸ਼ਹਿਰ ਦੇ ਵਿੱਚ ਲਾਕਡਾਊਨ ਦਾ ਕੋਈ ਵੀ ਅਸਰ ਨਹੀਂ ਦੇਖਿਆ ਗਿਆ ਲੋਕ ਸ਼ਹਿਰਾਂ ਵਿੱਚ ਆਮ ਦਿਨਾਂ ਵਾਂਗ ਹੀ ਘੁੰਮਦੇ ਨਜ਼ਰ ਆਏ ਤੇ ਟ੍ਰੈਫਿਕ ਵੀ ਜਾਮ ਹੁੰਦਾ ਰਿਹਾ ਜਿਸਦੇ ਵਿਚ ਐਬੂਲੈਂਸ ਵੀ ਫਸੀ ਰਹੀ ਉਧਰ ਸ਼ਹਿਰ ਵਿੱਚ ਦੁਕਾਨਾਂ ਬੰਦ ਕਰਨ ਦੇ ਲਈ ਪੁਲੀਸ ਦੇ ਸੀਨੀਅਰ ਅਧਿਕਾਰੀ ਬਾਜ਼ਾਰਾਂ ਵਿੱਚ ਘੁੰਮਦੇ ਨਜ਼ਰ ਆਏ ਅਤੇ ਲੋਕਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਵੀ ਕੀਤੀ ਗਈ ਤਾਂ ਕਿ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ ਸ਼ਹਿਰ ਵਾਸੀਆਂ ਨੇ ਦੁਕਾਨਾਂ ਬੰਦ ਕਰਵਾਉਣ ਅਤੇ ਕੁਝ ਦੁਕਾਨਾਂ ਨੂੰ ਛੂਟ ਦੇਣ ਦਾ ਵਿਰੋਧ ਵੀ ਕੀਤਾ
ਸ਼ਹਿਰ ਵਾਸੀ ਰਾਜੀਵ ਕੁਮਾਰ ਅਤੇ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਜਦੋਂ ਵੀ ਜੀਅ ਕਰਦਾ ਲਾਕਡਾਊਨ ਲਗਾ ਦਿੰਦੀ ਹੈ ਉਨ੍ਹਾਂ ਕਿਹਾ ਕਿ ਦੁਕਾਨਾਂ ਬੰਦ ਕਰਨ ਦੇ ਮਾਮਲੇ ਵਿਚ ਕੁਝ ਦੁਕਾਨਾਂ ਨੂੰ ਛੋਟ ਦਿੱਤੀ ਜਾਂਦੀ ਹੈ ਤੇ ਦੂਸਰੇ ਦੁਕਾਨਦਾਰਾਂ ਦਾ ਗਲਾ ਘੁੱਟ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਜੇਕਰ ਕੋਰੋਨਾ ਦੇ ਨਾਮ ਤੇ ਲਾਕਡਾਊਨ ਲਗਾ ਰਹੀ ਹੈ ਤਾਂ ਪਹਿਲਾਂ ਦੀ ਤਰ੍ਹਾਂ ਕਰਫਿਊ ਲਗਾਵੇ ਅਤੇ ਕਿਸੇ ਵੀ ਦੁਕਾਨ ਨੂੰ ਖੋਲ੍ਹਣ ਦੀ ਇਜਾਜ਼ਤ ਨਾ ਹੋਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਦੁਕਾਨਾਂ ਖੋਲ੍ਹਣ ਪਰ ਹੁਣ ਸ਼ਹਿਰ ਦੇ ਵਿਚ ਲਾਕਡਾਊਨ ਦਾ ਕੋਈ ਵੀ ਅਸਰ ਨਹੀਂ ਦਿਖ ਰਿਹਾ ਅਤੇ ਲੋਕ ਖੁੱਲ੍ਹੇਆਮ ਘੁੰਮ ਰਹੇ ਹਨ
ਡੀਐੱਸਪੀ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਾਂ ਅਨੁਸਾਰ 15 ਮਈ ਤੱਕ ਲਾਕਡਾਊਨ ਵਧਾ ਦਿੱਤਾ ਹੈ ਅਤੇ ਸ਼ਹਿਰ ਦੇ ਵਿਚ ਘੁੰਮ ਰਹੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਵਿਚ ਲੋਕ ਜ਼ਿਆਦਾਤਰ ਦਵਾਈ ਲੋਕ ਦਵਾਈ ਲੈਣ ਦੇ ਲਈ ਆਏ ਹੋਏ ਹਨ ਅਤੇ ਵਾਪਿਸ ਆਪਣੇ ਘਰਾਂ ਨੂੰ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਜੋ ਦੁਕਾਨਾਂ ਖੁੱਲ੍ਹੀਆਂ ਹਨ ਉਨ੍ਹਾਂ ਨੂੰ ਬੰਦ ਕਰਵਾਉਣ ਦੇ ਲਈ ਵੀ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਜੋ ਲੋਕ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਉਨ੍ਹਾਂ ਤੇ ਕਾਰਵਾਈ ਕੀਤੀ