ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਪਿੰਡ ਰਾਏਕੋਟ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਵਿਆਹੁਤਾ ਨੇ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਮਹਿਲਾ ਦੇ ਪਰਿਵਾਰਿਕ ਮੈਬਰਾਂ ਵਲੋਂ ਸਹੁਰੇ ਪਰਿਵਾਰ 'ਤੇ ਉਸ ਨੂੰ ਮਾਰ ਕੇ ਲਟਕਾਉਣ ਦੇ ਦੋਸ਼ ਲੱਗ ਰਹੇ ਹਨ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਕੁੜੀ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮ੍ਰਿਤਕਾ ਦੀ ਪਛਾਣ ਸੁਖਦੀਪ ਕੌਰ ਦੇ ਰੂਪ 'ਚ ਹੋਈ ਹੈ।ਸੁਖਦੀਪ ਦੇ ਭਰਾ ਕਰਨਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਹਰਪਾਲ ਸਿੰਘ ਨਾਲ 2022 'ਚ ਹੋਇਆ ਸੀ ।ਵਿਆਹ ਦੇ ਕੁਝ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਲੱਗਾ ।ਅੱਜ ਸਵੇਰੇ ਸੁਖਦੀਪ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਉਸ ਨੂੰ ਸਹੁਰਾ ਪਰਿਵਾਰ ਪ੍ਰੇਸ਼ਾਨ ਕਰ ਰਿਹਾ ਹੈ। ਕੁਝ ਸਮੇ ਬਾਅਦ ਹੀ ਸੁਖਦੀਪ ਦੇ ਸਹੁਰੇ ਘਰੋਂ ਫੋਨ ਆਇਆ ਕਿ ਉਨ੍ਹਾਂ ਦੀ ਧੀ ਨੇ ਫਾਹਾ ਲੈ ਕੇ ਜ਼ਿੰਦਗੀ ਖ਼ਤਮ ਕਰ ਲਈ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal