by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਪਹਾੜੀ ਇਲਾਕਿਆਂ ਦੇ ਨਾਲ- ਨਾਲ ਮੈਦਾਨੀ ਇਲਾਕਿਆਂ 'ਚ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਉੱਤਰ ਭਾਰਤ ਦੇ ਸੂਬਿਆਂ 'ਚ ਠੰਡ ਵੱਧ ਰਹੀ ਹੈ ਜਦਕਿ ਦੱਖਣੀ ਭਾਰਤ ਵਿੱਚ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਤੂਫ਼ਾਨ ਨੂੰ ਲੈ ਕੇ ਅਲਟਰ ਜਾਰੀ ਕੀਤਾ ਹੋਇਆ ਹੈ। ਆਈਐਮਡੀ ਅਨੁਸਾਰ ਬੰਗਾਲ ਦੀ ਖਾੜੀ 'ਚ ਭਾਰੀ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਤੂਫ਼ਾਨ ਕਾਰਨ ਤਾਮਿਲਨਾਡੂ, ਆਂਧਰਾ ਪ੍ਰਦੇਸ਼ 'ਚ ਭਾਰੀ ਮੀਂਹ ਪੈ ਸਕਦਾ ਹੈਂ। ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਨੂੰ ਲੈ ਕੇ ਅਲਟਰ ਜਾਰੀ ਕੀਤਾ ਹੈ ।ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਦੌਰਾਨ ਪਹਾੜੀ ਇਲਾਕਿਆਂ 'ਚ ਠੰਡ ਵੱਧ ਜਾਵੇਗੀ। ਜੰਮੂ -ਕਸ਼ਮੀਰ,ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ । ਜਿਸ ਕਾਰਨ ਠੰਡ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।