by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਏਕੋਟ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ 65 ਸਾਲਾ ਦੀ ਔਰਤ ਨੇ ਨਹਿਰ ਵਿੱਚ ਛਾਲ ਮਾਰ ਕਰ ਖ਼ੁਦਕੁਸ਼ੀ ਕਰ ਲਈ ਹੈ। ਰਾਹਗੀਰਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋ ਬਾਹਰ ਕਢਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮਾਂ ਦੇ ਗਮ ਵਿੱਚ ਡੁੱਬੇ ਪੁੱਤ ਯਾਦਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਦੋ ਲੋਕਾਂ ਨੇ ਉਸ ਨੂੰ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖ਼ਿਲ ਕਰਵਾਇਆ ਤਾਂ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਰਹੀ ਹੈ। ਪੁਲਿਸ ਨੇ ਧੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਵਿਆਹਿਆ ਸੀ ।