by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਮੀਆਂ ਕਲਾਂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 3 ਬੱਚਿਆਂ ਦੀ ਮਾਂ ਨੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕਾ ਦੀ ਪਛਾਣ ਪ੍ਰਿਆ ਦੇ ਰੂਪ 'ਚ ਹੋਈ ਹੈ । ਸੂਤਰਾਂ ਅਨੁਸਾਰ ਮ੍ਰਿਤਕਾ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ । ਜਿਸ 'ਚ ਉਸ ਨੇ ਕਿਹਾ ਕਿ ਉਹ ਇੱਕ ਚੰਗੀ ਮਾਂ ਨਹੀਂ ਬਣ ਸਕੀ….. ਇਸ ਲਈ ਸ਼ਰਮਿੰਦਾ ਹੈ। ਜਿਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕਾ ਦੇ 3 ਬੱਚੇ 2 ਮੁੰਡੇ ਤੇ 1 ਧੀ ਹੈ । ਪਤੀ ਦੀਪਕ ਡਰਾਈਵਰੀ ਕਰਦਾ ਹੈ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।