ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਲਾ ਸੰਘਿਆਂ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਸੰਧੂ ਚੱਠਾ ਵਿਖੇ ਇੱਕ ਸੰਗੀਤ ਦੇ ਅਧਿਆਪਕ ਨੇ ਦਿਮਾਗੀ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਜ਼ਿੰਦਗੀ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਕਰਨਦੀਪ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਿਤਾ ਲਖਵੀਰ ਸਿੰਘ ਨੇ ਦੱਸਿਆ ਕਿ ਕਰਨਦੀਪ, ਜੋ ਕਿ ਇੱਕ ਸਕੂਲ 'ਚ ਬੱਚਿਆਂ ਨੂੰ ਸੰਗੀਤ ਸਿਖਾਉਣ ਦੀ ਨੌਕਰੀ ਕਰਦਾ ਸੀ ਤੇ ਪਿਛਲੇ ਕਾਫੀ ਦਿਨਾਂ ਤੋਂ ਉਹ ਚੁੱਪ -ਚੁੱਪ ਜਿਹਾ ਰੰਹਿਦਾ ਸੀ ਤੇ ਕਾਰਨ ਪੁੱਛਣ 'ਤੇ ਕੁਝ ਨਹੀ ਦੱਸਿਆ। ਦੇਰ ਸ਼ਾਮ ਰੋਟੀ ਲਈ ਜਦੋ ਮ੍ਰਿਤਕ ਦਾ ਭਰਾ ਉਸ ਨੂੰ ਬੁਲਾਉਣ ਗਿਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ । ਜਦੋ ਉਸ ਨੂੰ ਆਵਾਜ਼ ਦੇਣ ਤੇ ਵੀ ਕੋਈ ਹਰਕਤ ਨਾ ਹੋਈ ਤਾਂ ਕਮਰੇ ਦੇ ਦਰਵਾਜ਼ੇ ਨੂੰ ਧੱਕਾ ਮਾਰ ਕੇ ਖੋਲ੍ਹਿਆ ਗਿਆ । ਇਸ ਦੌਰਾਨ ਜਦੋ ਪਰਿਵਾਰਿਕ ਮੈਬਰਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਕਰਨਦੀਪ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal