ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਹਨੇਵਾਲ ਦੇ ਪਿੰਡ ਭਾਮੀਆਂ ਕਲਾਂ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਜਦੋ ਕੁਝ ਅਣਪਛਾਤੇ ਨੌਜਵਾਨਾਂ ਵਲੋਂ 2 ਨੌਜਵਾਨਾਂ 'ਤੇ ਹਮਲਾ ਕਰ ਦਿੱਤਾ ਗਿਆ । ਇਸ ਦੌਰਾਨ ਇਕ ਨੌਜਵਾਨ ਜਖ਼ਮੀ ਹੋ ਗਿਆ ਹੈ। ਜਦਕਿ ਇਕ ਨੌਜਵਾਨ ਦੀ ਮੌਤ ਹੋ ਗਈ ਹੈ । ਜਖ਼ਮੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ,ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਵਾਰਦਾਤ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਤਾਜਪੁਰ ਰੋਡ ਹੁੰਦਲ ਚੋਂਕ ਕੋਲ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਤੋਂ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰ ਨਾਲ ਦੋਵੇ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਇਕ ਨੌਜਵਾਨ ਜਖ਼ਮੀ ਹੋ ਗਿਆ ਜਦਕਿ ਇਕ ਦੀ ਮੌਤ ਹੋ ਗਈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ । ਹੈ
by jaskamal