by vikramsehajpal
ਜਲੰਧਰ ਡੈਸਕ (ਐਨ.ਆਰ.ਆਈ. ਮੀਡਿਆ) - ਗਾਜਾ ਸਿਹਤ ਅਧਿਕਾਰੀਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਇਜ਼ਰਾਇਲੀ ਫੌਜ ਦੀ ਕਾਰਵਾਈ ਵਿਚ 38 ਫਿਲਿਸਤੀਨੀ ਮਾਰੇ ਗਏ ਤੇ 100 ਤੋਂ ਵੱਧ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਫਿਲਿਸਤੀਨੀ-ਇਜ਼ਰਾਇਲ ਸੰਘਰਸ਼ ਸ਼ੁਰੂ ਹੋਣ ਤੋਂ ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 37,202 ਹੋ ਗਈ ਹੈ ਅਤੇ 84,932 ਲੋਕ ਜ਼ਖਮੀ ਹੋਏ ਹਨ।
ਬਿਆਨ ਵਿਚ ਕਿਹਾ ਗਿਆ ਹੈ ਕਿ ਭਾਰੀ ਬੰਬਾਰੀ ਅਤੇ ਬਚਾਅ ਟੀਮਾਂ ਦੀ ਕਮੀ ਦੌਰਾਨ ਕੁਝ ਪੀੜਤ ਮਲਬੇ ਹੇਠ ਦੱਬੇ ਹੋਏ ਹਨ। ਦੱਸ ਦਈਏ ਕਿ 7 ਅਕਤੂਬਰ 2023 ਨੂੰ ਦੱਖਣੀ ਇਜ਼ਰਾਇਲ ਸਰਹੱਦ ਰਾਹੀਂ ਹਮਾਸ ਦੇ ਹਮਲੇ ਦਾ ਜਵਾਬ ਦੇਣ ਲਈ ਇਜ਼ਰਾਇਲ ਨੇ ਗਾਜ਼ਾ ਪੱਟੀ ਵਿਚ ਹਮਾਸ ਖਿਲਾਫ ਵੱਡਾ ਹਮਲਾ ਕੀਤਾ ਸੀ। ਹਮਲੇ ਦੌਰਾਨ ਲਗਭਗ 1,200 ਲੋਕ ਮਾਰੇ ਗਏ ਸਨ ਅਤੇ ਲਗਭਗ 250 ਨੂੰ ਬੰਧਕ ਬਣਾ ਲਿਆ ਗਿਆ ਸੀ।